ਦਿੱਲੀ NCR ‘ਚ ਮੀਂਹ ਦਾ ਦੌਰ ਜਾਰੀ , ਯੈਲੋ ਅਲਰਟ ਜਾਰੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 9

ਦਿੱਲੀ-ਐਨਸੀਆਰ ਵਿੱਚ ਸ਼ੁੱਕਰਵਾਰ ਦੇਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਰੁਕ-ਰੁਕ ਕੇ ਜਾਰੀ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਗਲੀਆਂ ਦੇ ਨਾਲ-ਨਾਲ ਥਾਂ-ਥਾਂ ‘ਤੇ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ।

ਰਾਜਧਾਨੀ ਵਿੱਚ ਬੀਤੇ ਦਿਨ ਹੋਈ ਬਾਰਿਸ਼ ਕਾਰਨ ਦਿਨ ਦਾ ਪਾਰਾ ਆਮ ਨਾਲੋਂ 10 ਡਿਗਰੀ ਸੈਲਸੀਅਸ ਹੇਠਾਂ ਡਿੱਗ ਕੇ 23.4 ਡਿਗਰੀ ਸੈਲਸੀਅਸ ਹੋ ਗਿਆ। ਇਹ ਪਿਛਲੇ 12 ਸਾਲਾਂ ਵਿੱਚ ਸਭ ਤੋਂ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 2011 ਤੋਂ ਹੁਣ ਤੱਕ ਇਸ ਦਿਨ ਕਦੇ ਵੀ ਪਾਰਾ ਇੰਨਾ ਨਹੀਂ ਡਿੱਗਿਆ ਹੈ। ਸਾਲ 2011 ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਦਿੱਲੀ ‘ਚ ਸ਼ੁੱਕਰਵਾਰ ਸਵੇਰ ਤੋਂ ਸ਼ਨੀਵਾਰ ਸ਼ਾਮ ਤੱਕ 55.4 ਮਿਲੀਮੀਟਰ ਬਾਰਿਸ਼ ਹੋਈ ਹੈ।

ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਸੀ। ਇਸ ਕੜੀ ‘ਚ ਸਵੇਰ ਤੋਂ ਹੀ ਹਲਕੀ ਬਾਰਿਸ਼ ਦਰਜ ਕੀਤੀ ਗਈ। ਇਸ ਦੇ ਨਾਲ ਹੀ ਸਵੇਰ ਤੋਂ ਸ਼ਾਮ ਤੱਕ ਬੱਦਲਾਂ ਨੇ ਅਸਮਾਨ ‘ਚ ਡੇਰੇ ਲਾਈ ਰੱਖੇ ਅਤੇ ਬੂੰਦਾਬਾਂਦੀ ਦੇ ਵਿਚਕਾਰ ਭਾਰੀ ਮੀਂਹ ਦਾ ਦੌਰ ਆਉਂਦਾ-ਜਾਂਦਾ ਰਿਹਾ। ਸ਼ੁੱਕਰਵਾਰ ਸਵੇਰ ਤੋਂ ਸ਼ਨੀਵਾਰ ਸਵੇਰ ਤੱਕ 25.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਨੀਵਾਰ ਸ਼ਾਮ 5.30 ਵਜੇ ਤੱਕ 30.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

Leave a Reply

Your email address will not be published. Required fields are marked *

View in English