ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੁਲਾਈ 17
ਰਾਜਧਾਨੀ ਵਿੱਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਦਿੱਲੀ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਅਲਰਟ ‘ਤੇ ਹੈ। ਯਮੁਨਾ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਅੱਜ ਨਦੀ ਦੇ ਪਾਣੀ ਦੇ ਪੱਧਰ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਮੌਸਮ ਵਿਭਾਗ ਨੇ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਜਿਸ ਕਾਰਨ ਦਿੱਲੀ ਵਾਸੀਆਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।
ਦਿੱਲੀ ਵਿੱਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਹੋਰ ਵਧ ਗਿਆ ਹੈ। ਦੁਪਹਿਰ 1 ਵਜੇ ਪਾਣੀ ਦਾ ਪੱਧਰ 205.84 ਮੀਟਰ ਦਰਜ ਕੀਤਾ ਗਿਆ। ਅੱਜ ਸਵੇਰੇ 9 ਵਜੇ ਯਮੁਨਾ ਨਦੀ ਦੇ ਪਾਣੀ ਦਾ ਪੱਧਰ 205.58 ਮੀਟਰ ਦਰਜ ਕੀਤਾ ਗਿਆ, ਜੋ ਸਵੇਰੇ 8 ਵਜੇ 205.50 ਮੀਟਰ ਦਰਜ ਕੀਤਾ ਗਿਆ। ਹੜ੍ਹ ਦੇ ਤਣਾਅ ਦਰਮਿਆਨ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਦਿੱਲੀ ਵਿੱਚ ਯਮੁਨਾ ਨਦੀ ਦੇ ਪਾਣੀ ਦੇ ਪੱਧਰ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ।







