ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੂਨ 21
ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕੁਝ ਹਿੱਸਿਆਂ ‘ਚ ਭਾਰੀ ਮੀਂਹ ਪਿਆ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਮੀਂਹ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਅਤੇ ਮੌਸਮ ਸੁਹਾਵਣਾ ਹੋ ਗਿਆ। ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ 22 ਜੂਨ ਤੱਕ ਤਾਪਮਾਨ 38 ਤੋਂ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27 ਤੋਂ 29 ਡਿਗਰੀ ਦੇ ਵਿਚਕਾਰ ਰਹੇਗਾ।
ਗੁਜਰਾਤ ‘ਚ ਤੂਫ਼ਾਨ ਬਿਪਰਜੋਅ ਦਾ ਅਸਰ ਬੇਸ਼ੱਕ ਹੀ ਘੱਟ ਹੋ ਗਿਆ ਹੋਵੇ ਪਰ ਅਤੇ ਵੈਸਟਰਨ ਡਿਸਟਰਬੈਂਸ ਦਾ ਅਸਰ ਦਿੱਲੀ-ਐਨਸੀਆਰ ਵਿੱਚ ਵੀ ਦੇਖਣ ਨੂੰ ਮਿਲਿਆ। ਦਿੱਲੀ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ। ਕੁਝ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਇਸ ਕਾਰਨ ਲੋਕਾਂ ਨੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ।







