ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਸਤੰਬਰ 22

ਬੰਗਾਲ ਦੀ ਖਾੜੀ ਤੇ ਬਣੇ ਘੱਟ ਦਬਾਅ ਵਾਲੇ ਖੇਤਰ ਅਤੇ ਪੱਛਮੀ ਗੜਬੜੀ ਕਾਰਨ ਦੇਸ਼ ਦੇ ਕਈ ਸੂਬਿਆਂ ਵਿੱਚ ਇਨ੍ਹਾਂ ਦਿਨਾਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ ਸਮੇਤ 25 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਆਈਐਮਡੀ ਦੇ ਅਨੁਸਾਰ ਅੱਜ ਤਿੰਨ ਸੂਬਿਆਂ ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਖੇਤਰਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਰਹੇਗਾ। ਇਨ੍ਹਾਂ ਸੂਬਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ 25 ਸੂਬਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ NCR ‘ਚ ਤਾਂ ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ। ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਅਤੇ ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 31 ਡਿਗਰੀ ਅਤੇ 22 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

Leave a Reply

Your email address will not be published. Required fields are marked *

View in English