ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੂਨ 18
ਭਾਰਤ ਇਨ੍ਹੀਂ ਦਿਨੀਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ‘ਚ ਹੀਟਵੇਵ ਦਾ ਕਹਿਰ ਜਾਰੀ ਹੈ। ਹੁਣ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਯੂਪੀ, ਬਿਹਾਰ, ਤਾਮਿਲਨਾਡੂ, ਮੱਧ ਪ੍ਰਦੇਸ਼, ਝਾਰਖੰਡ, ਵਿਦਰਭ, ਉੜੀਸਾ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਗਰਮ ਹਵਾਵਾਂ ਦਾ ਪ੍ਰਕੋਪ ਵਧੇਗਾ। ਬਿਹਾਰ ‘ਚ ਹੀਟਵੇਵ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਓਡੀਸ਼ਾ , ਵਿਦਰਭ ਦੇ ਕੁਝ ਖੇਤਰਾਂ ਵਿੱਚ ਬਹੁਤ ਗਰਮ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਪੱਛਮੀ ਬੰਗਾਲ, ਝਾਰਖੰਡ ਵਿੱਚ ਅਗਲੇ ਤਿੰਨ ਦਿਨਾਂ ਤੱਕ ਗਰਮੀ ਦਾ ਪ੍ਰਕੋਪ ਹੋਰ ਵਧੇਗਾ। ਤੱਟਵਰਤੀ ਆਂਧਰਾ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਪੂਰਬੀ ਮੱਧ ਪ੍ਰਦੇਸ਼ ਅਗਲੇ ਦੋ ਦਿਨਾਂ ਤੱਕ ਗਰਮੀ ਦੀ ਲਹਿਰ ਦੇ ਅਧੀਨ ਰਹਿਣਗੇ। ਉਥੇ ਹੀ ਤੇਲੰਗਾਨਾ, ਤਾਮਿਲਨਾਡੂ, ਪੱਛਮੀ ਮੱਧ ਪ੍ਰਦੇਸ਼ ‘ਚ ਅਗਲੇ 24 ਘੰਟਿਆਂ ਤੱਕ ਬਹੁਤ ਗਰਮੀ ਰਹੇਗੀ।







