ਦੇਸ਼ ਦੇ ਕੁਝ ਰਾਜਾਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਨਵੰਬਰ 26

ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਮੌਸਮ ਦਾ ਰੁਖ ਬਦਲ ਰਿਹਾ ਹੈ । ਕੁਝ ਰਾਜਾਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਕੁਝ ਥਾਵਾਂ ‘ਤੇ ਬਰਫ਼ਬਾਰੀ ਅਤੇ ਠੰਢ ਵਧਣ ਵਾਲੀ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਰਾਜਸਥਾਨ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿਚ ਗੜੇਮਾਰੀ ਅਤੇ ਕਈ ਰਾਜਾਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪੂਰੇ ਉੱਤਰ ਭਾਰਤ ‘ਚ ਠੰਢ ਵਧ ਜਾਵੇਗੀ। ਮੌਸਮ ਵਿਭਾਗ ਮੁਤਾਬਿਕ ਇਸ ਸਮੇਂ ਪੱਛਮੀ ਹਿਮਾਲਿਆ ‘ਤੇ ਪੱਛਮੀ ਗੜਬੜੀ ਸਰਗਰਮ ਹੈ।

Leave a Reply

Your email address will not be published. Required fields are marked *

View in English