ਦੱਖਣੀ ਅਫਰੀਕਾ ਨੇ ਭਾਰਤ ਨੂੰ 279 ਦੌੜਾਂ ਦਾ ਟੀਚਾ ਦਿੱਤਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 9

ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਰਾਂਚੀ ਦੇ ਜੇ.ਐੱਸ.ਸੀ.ਏ. ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ ‘ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਏਡਨ ਮਾਰਕਰਮ ਦੀਆਂ 79 ਦੌੜਾਂ ਤੇ ਰੀਜ਼ਾ ਹੈਨਡਰਿਕਸ ਦੀਆਂ 74 ਦੌੜਾਂ ਦੀ ਬਦੌਲਤ ਨਿਰਧਾਰਤ 50 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 278 ਦੌੜਾਂ ਬਣਾਈਆਂ। ਇਸ ਤਰ੍ਹਾਂ ਉਸ ਨੇ ਭਾਰਤ ਨੂੰ ਜਿੱਤ ਲਈ 279 ਦੌੜਾਂ ਦਾ ਟੀਚਾ ਦਿੱਤਾ।

Leave a Reply

Your email address will not be published. Required fields are marked *

View in English