ਫੈਕਟ ਸਮਾਚਾਰ ਸੇਵਾ
ਛਤਰਪੁਰ, ਦਸੰਬਰ 10
ਮੱਧ ਪ੍ਰਦੇਸ਼ ਦੀ ਛਤਰਪੁਰ ਪੁਲਿਸ ਨੇ ਇੰਟਰਪੋਲ ਦੀ ਸਹਾਇਤਾ ਨਾਲ, ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਨੂੰ ਮੇਲ ਰਾਹੀਂ ਜਾਨ ਤੋਂ ਮਾਰਨ ਦੀ ਧਮਕੀ ਭੇਜਣ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
10 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧ ਹੋਣ ਦਾ ਦਾਅਵਾ ਕਰਨ ਵਾਲੇ ਦੋਸ਼ੀ ਨੂੰ ਬਿਹਾਰ ਦੇ ਪਟਨਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮੁਲਜ਼ਮ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਸ਼ੰਕਰਡੀਹ ਇਲਾਕੇ ਦਾ ਰਹਿਣ ਵਾਲਾ ਹੈ।







