ਫੈਕਟ ਸਮਾਚਾਰ ਸੇਵਾ
ਜਲੰਧਰ , ਅਪ੍ਰੈਲ 2
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ 3 ਅਪ੍ਰੈਲ ਨੂੰ ਪਿੰਡ ਮੂਸਾ ਵਿਖੇ ਜਾਣਗੇ। ਇਸ ਮੌਕੇ ਉਹ ਮਰਹੂਮ ਗਾਇਕ ਸ਼ੁਭਦੀਪ ਉਰਫ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਉਹ ਕੱਲ੍ਹ ਨੂੰ ਪਿੰਡ ਮੂਸਾ ਜਾਣਗੇ ਅਤੇ ਬਾਈ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕਰਨਗੇ। ਉਹ ਸ਼ਾਮ ਨੂੰ ਕਰੀਬ 4:15 ਵਜੇ ਪੰਜਾਬ ‘ਚ ਲਾਅ ਐਂਡ ਆਰਡਰ ਬਾਰੇ ਮੀਡੀਆ ਨੂੰ ਸੰਬੋਧਨ ਵੀ ਕਰਨਗੇ।







