ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 1
ਨਵੇਂ ਸਾਲ ਦੇ ਪਹਿਲੇ ਦਿਨ ਹੀ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਤੇਲ ਕੰਪਨੀਆਂ ਵਲੋਂ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ‘ਚ 25 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਵਾਧੇ ਨਾਲ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ ਅੱਜ ਤੋਂ 1,769 ਰੁਪਏ ਹੋ ਗਈ ਹੈ।







