ਨਸ਼ੇੜੀ ਵੱਲੋਂ ਕੀਤੀ ਗਈ ਬੇਅਦਬੀ, CCTV ‘ਚ ਕੈਦ ਤਸਵੀਰਾਂ

ਪਿਛਲੇ ਕੁਝ ਸਮੇਂ ਤੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਇੱਕ ਹੋਰ ਨਵਾਂ ਮਾਮਲਾ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਤੋਂ ਆਇਆ ਹੈ, ਜਿੱਥੇ ਨਸ਼ੇੜੀਆਂ ਨੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਹੈ। ਇੱਕ ਨੌਜਵਾਨ ਨੰਗੇ ਸਿਰ ਅਤੇ ਜੁੱਤੀ ਸਣੇ ਗੁਰਦੁਆਰਾ ਸਾਹਿਬ ਦੇ ਦਰਬਾਰ ‘ਚ ਦਾਖ਼ਲ ਹੋਇਆ ਅਤੇ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ‘ਚ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਮੋਦਨ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਪ੍ਰਕਾਸ਼ ਕਰਵਾਉਣ ਲਈ ਗੁਰਦੁਆਰਾ ਸਾਹਿਬ ਪੁੱਜੇ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਤਾਲੇ ਟੁੱਟੇ ਹੋਏ ਸਨ, ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਪਈ ਗੋਲਕ ਟੁੱਟੀ ਹੋਈ ਸੀ ਅਤੇ ਉਸ ਵਿਚਲੇ ਪੈਸੇ ਵੀ ਗਾਇਬ ਸਨ।

ਪਿੰਡ ਦੀ ਪੰਚਾਇਤ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਗ੍ਰੰਥੀ ਸਿੰਘ ਨੇ ਘਟਨਾ ਦੀ ਸੂਚਨਾ ਤੁਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਨੂੰ ਦਿੱਤੀ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਸਾਹਿਬ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਕੈਮਰਿਆਂ ‘ਚ ਦੇਖਿਆ ਗਿਆ ਕਿ ਇੱਕ ਨੌਜਵਾਨ ਗੋਲਕ ਦੀ ਭੰਨ੍ਹ-ਤੋੜ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ। ਫਿਰ ਉਸ ਨੌਜਵਾਨ ਨੇ ਪੈਸੇ ਕੱਢ ਅਤੇ ਫਰਾਰ ਹੋ ਗਿਆ।

Leave a Reply

Your email address will not be published. Required fields are marked *

View in English