ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 16
ਨਿਊਜ਼ੀਲੈਂਡ ਦੇ ਉੱਤਰ ‘ਚ ਸਥਿਤ ਕੇਰਮਾਡੇਕ ਟਾਪੂ ‘ਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.1 ਮਾਪੀ ਗਈ ਹੈ। ਮਾਹਿਰਾਂ ਦਾ ਅੰਦਾਜ਼ਾ ਹੈ ਕਿ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਅੰਦਰ ਸੀ। ਵਿਗਿਆਨੀਆਂ ਨੇ ਹੁਣ ਸੁਨਾਮੀ ਦੀ ਚੇਤਾਵਨੀ ਵੀ ਦਿੱਤੀ ਹੈ।







