ਅੰਡੇਮਾਨ-ਨਿਕੋਬਾਰ ਦੀਪ ਸਮੂਹ ਦੇ ਨਿਕੋਬਾਰ ਟਾਪੂ ਖੇਤਰ ਵਿੱਚ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦੇ ਝਟਕੇ ਸਵੇਰੇ 5:07 ਵਜੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.0 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਪੁਸ਼ਟੀ ਨਹੀਂ ਕੀਤੀ ਹੈ।







