ਨੇਪਾਲ ਜਹਾਜ਼ ਹਾਦਸਾ ਮਾਮਲੇ ‘ਚ 18 ਲੋਕਾਂ ਦੀ ਮੌਤ

ਫੈਕਟ ਸਮਾਚਾਰ ਸੇਵਾ

ਕਾਠਮੰਡੂ , ਜੁਲਾਈ 24

ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਚ ਅੱਜ ਵੱਡਾ ਜਹਾਜ਼ ਹਾਦਸਾ ਵਾਪਰ ਗਿਆ। ਸ਼ੌਰਿਆ ਏਅਰਲਾਈਨਜ਼ ਦਾ ਜਹਾਜ਼ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟੇਕਆਫ ਦੌਰਾਨ ਹਾਦਸਾਗ੍ਰਸਤ ਹੋ ਗਿਆ। ਕਾਠਮੰਡੂ ਪੋਸਟ ਮੁਤਾਬਿਕ ਹਾਦਸੇ ਵਾਲੀ ਥਾਂ ਤੋਂ ਅੱਠ 18 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਜਾਣਕਾਰੀ ਅਨੁਸਾਰ ਪੋਖਰਾ ਜਾ ਰਹੀ ਉਡਾਣ ਵਿਚ ਹਵਾਈ ਅਮਲੇ ਸਮੇਤ 19 ਲੋਕ ਸਵਾਰ ਸਨ। ਇਹ ਜਹਾਜ਼ ਸਵੇਰੇ ਕਰੀਬ 11 ਵਜੇ ਕਰੈਸ਼ ਹੋਇਆ। ਹਾਦਸੇ ਵਾਲੀ ਥਾਂ ‘ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਜੂਦ ਹਨ ਅਤੇ ਬਚਾਅ ਕਾਰਜ ਜਾਰੀ ਹਨ। ਜਹਾਜ਼ ਵਿਚ ਕੋਈ ਆਮ ਯਾਤਰੀ ਨਹੀਂ ਸੀ ਪਰ ਤਕਨੀਕੀ ਟੀਮ ਦੇ 19 ਮੈਂਬਰ ਸਵਾਰ ਸਨ। ਰਾਹਤ ਅਤੇ ਬਚਾਅ ਕੰਮ ਜਾਰੀ ਹਨ। ਕਾਠਮੰਡੂ ਪੋਸਟ ਨੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੂਚਨਾ ਅਧਿਕਾਰੀ ਗਿਆਨੇਂਦਰ ਭੁਲ ਦੇ ਹਵਾਲੇ ਨਾਲ ਦੱਸਿਆ ਕਿ ਹਾਦਸੇ ਤੋਂ ਬਾਅਦ ਜਹਾਜ਼ ‘ਚੋਂ ਧੂੰਆਂ ਨਿਕਲਦਾ ਦੇਖਿਆ ਗਿਆ।

ਹਵਾਈ ਅੱਡੇ ‘ਤੇ ਤਾਇਨਾਤ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਦੇ ਪਾਇਲਟ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਹਾਜ਼ ਵਿਚ ਲੱਗੀ ਅੱਗ ਨੂੰ ਬੁਝਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

View in English