ਨੋਇਡਾ ’ਚ ਨਿਰਮਾਣ ਅਧੀਨ ਕੰਧ ਡਿੱਗਣ ਨਾਲ 4 ਮਜ਼ਦੂਰਾਂ ਦੀ ਹੋਈ ਮੌਤ, ਮਲਬੇ ਹੇਠਾਂ ਦੱਬੇ ਕਈ ਲੋਕ

ਫੈਕਟ ਸਮਾਚਾਰ ਸੇਵਾ

ਨੋਇਡਾ , ਸਤੰਬਰ 20

ਉੱਤਰ ਪ੍ਰਦੇਸ਼ ਦੇ ਨੋਇਡਾ ’ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਇੱਥੋਂ ਦੇ ਸੈਕਟਰ-21 ’ਚ ਇਕ ਰਿਹਾਇਸ਼ੀ ਸੋਸਾਇਟੀ ਦੀ ਨਿਰਮਾਣ ਅਧੀਨ ਕੰਧ ਦਾ ਇਕ ਹਿੱਸਾ ਡਿੱਗ ਗਿਆ, ਜਿਸ ਦੀ ਲਪੇਟ ’ਚ ਆ ਕੇ 4 ਮਜ਼ਦੂਰਾਂ ਦੀ ਮੌਤ ਹੋ ਗਈ। ਮਲਬੇ ਹੇਠਾਂ ਕਈ ਲੋਕ ਦੱਬੇ ਗਏ, ਜਿਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮੌਕੇ ’ਤੇ ਪੁਲੀਸ, ਪ੍ਰਸ਼ਾਸਨ ਅਤੇ ਸਥਾਨਕ ਲੋਕ ਲਗਾਤਾਰ ਰਾਹਤ ਅਤੇ ਬਚਾਅ ਮੁਹਿੰਮ ’ਚ ਜੁੱਟੇ ਹੋਏ ਹਨ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ 12 ਲੋਕਾਂ ਨੂੰ ਮਲਬੇ ’ਚੋਂ ਬਾਹਰ ਕੱਢਿਆ ਗਿਆ ਹੈ, ਜਦਕਿ 4 ਲੋਕਾਂ ਦੀ ਮੌਤ ਹੋ ਗਈ।

ਇਹ ਘਟਨਾ ਅੱਜ ਸਵੇਰੇ ਨੋਇਡਾ ਦੇ ਸੈਕਟਰ-21 ਦੇ ਜਲਵਾਯੂ ਵਿਹਾਰ ਸੋਸਾਇਟੀ ’ਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇੱਥੇ ਆਊਟ ਸਾਈਡ ’ਤੇ ਨਾਲੇ ਦੀ ਸਫਾਈ ਦਾ ਕੰਮ ਕੀਤਾ ਜਾ ਰਿਹਾ ਸੀ, ਜਿੱਥੇ ਨਿਰਮਾਣ ਅਧੀਨ ਕੰਧ ਡਿੱਗ ਗਈ। ਕੰਧ ਡਿੱਗਣ ਨਾਲ 4 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਸੀਨੀਅਰ ਅਧਿਕਾਰੀਆਂ ਨੂੰ ਮੌਕੇ ’ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕੰਮਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *

View in English