ਨੋਇਡਾ ‘ਚ ਹੜ੍ਹ ਦਾ ਖਤਰਾ, ਦਿੱਲੀ ‘ਚ ਯਮੁਨਾ ਖ਼ਤਰੇ ਦੇ ਪੱਧਰ ਤੋਂ ਹੋਈ ਪਾਰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਜੁਲਾਈ 23

ਕਈ ਦਿਨਾਂ ਦੀ ਗਿਰਾਵਟ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਯਮੁਨਾ ਨਦੀ ਦਾ ਪਾਣੀ ਦਾ ਪੱਧਰ ਅੱਜ ਸਵੇਰੇ 205.81 ਮੀਟਰ ਦਰਜ ਕੀਤਾ ਗਿਆ, ਜੋ ਕਿ 205.33 ਮੀਟਰ ਦੇ ਖਤਰੇ ਦੇ ਨਿਸ਼ਾਨ ਤੋਂ ਥੋੜ੍ਹਾ ਉੱਪਰ ਹੈ। ਦੂਜੇ ਪਾਸੇ ਨੋਇਡਾ ‘ਚ ਹਿੰਡਨ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਸ਼ਨੀਵਾਰ ਨੂੰ ਨੀਵੇਂ ਇਲਾਕਿਆਂ ‘ਚ ਕਈ ਘਰ ਪਾਣੀ ‘ਚ ਡੁੱਬ ਗਏ। ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ।

ਗੌਤਮ ਬੁੱਧ ਨਗਰ ਪ੍ਰਸ਼ਾਸਨ ਨੇ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਹਿੰਡਨ ਦੇ ਨਾਲ-ਨਾਲ ਨੀਵੇਂ ਇਲਾਕਿਆਂ ਲਈ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਲਰਟ ਜਾਰੀ ਕੀਤੇ ਜਾਣ ਤੋਂ ਬਾਅਦ ਪੰਜ ਪਿੰਡਾਂ ਦੇ ਲਗਭਗ 200 ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਆਸਰਾ ਘਰਾਂ ਵਿੱਚ ਸ਼ਿਫਟ ਕੀਤਾ ਗਿਆ।

Leave a Reply

Your email address will not be published. Required fields are marked *

View in English