ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਫਰਵਰੀ 4
ਆਮ ਆਦਮੀ ਪਾਰਟੀ (ਆਪ) ਵੱਲੋਂ ਭਾਜਪਾ ‘ਤੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਣ ਦਾ ਮੁੱਦਾ ਜ਼ੋਰ ਫੜਦਾ ਜਾ ਰਿਹਾ ਹੈ। ਤਾਜ਼ਾ ਮਾਮਲੇ ‘ਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਅੱਜ ਦਿੱਲੀ ਸਰਕਾਰ ਦੇ ਮੰਤਰੀ ਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਦੇ ਘਰ ਪਹੁੰਚੀ ਹੈ।
ਆਮ ਆਦਮੀ ਪਾਰਟੀ ਦੇ ਭਾਜਪਾ ‘ਤੇ “ਆਪ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ” ਦੇ ਦੋਸ਼ਾਂ ਬਾਰੇ ਨੋਟਿਸ ਦੇਣ ਲਈ ਪੁਲਿਸ ਅਧਿਕਾਰੀ ਆਤਿਸ਼ੀ ਦੇ ਘਰ ਪਹੁੰਚੇ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵਿਧਾਇਕਾਂ ਦੀ ਖਰੀਦ-ਫਰੋਖਤ ਮਾਮਲੇ ਨੂੰ ਲੈ ਕੇ ਕ੍ਰਾਈਮ ਬ੍ਰਾਂਚ ਦੀ ਟੀਮ ਨੋਟਿਸ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਸੀ।







