ਪਨਗਰੇਨ ਦੇ ਚੇਅਰਮੈਨ ਵੱਲੋਂ ਗੋਦਾਮਾਂ ਦੀ ਅਚਨਚੇਤ ਚੈਕਿੰਗ

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਸਤੰਬਰ 16

ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਜਗਰਾਉਂ ਵਿਖੇ ਸਥਿਤ ਪਨਗਰੇਨ ਏਜੰਸੀ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਮੌਕੇ ਖੁਰਾਕ ਸਪਲਾਈ ਅਫ਼ਸਰ ਲੁਧਿਆਣਾ ਲਖਵੀਰ ਸਿੰਘ, ਸਹਾਇਕ ਖੁਰਾਕ ਸਪਲਾਈ ਅਫ਼ਸਰ, ਜਗਰਾਉਂ ਤੋਂ ਇਲਾਵਾ ਵਿਭਾਗ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।

ਚੈਕਿੰਗ ਦੌਰਾਨ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਅੰਨ ਭੰਡਾਰ ਦੀ ਸਾਂਭ-ਸੰਭਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਲਾਪਰਵਾਹੀ ਵਿੱਚ ਕੋਈ ਕਰਮਚਾਰੀ/ਅਧਿਕਾਰੀ ਸ਼ਾਮਲ ਪਾਇਆ ਗਿਆ ਤਾਂ ਉਸਦੇ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਾ. ਗਿੱਲ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਦੇ ਨਾਲ ਭ੍ਰਿਸ਼ਟਾਚਾਰ ਤੇ ਭੈਅ-ਮੁਕਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।

Leave a Reply

Your email address will not be published. Required fields are marked *

View in English