ਪਾਕਿਸਤਾਨ ‘ਚ ਲੱਗੇ ਭੂਚਾਲ ਦੇ ਝਟਕੇ

ਫੈਕਟ ਸਮਾਚਾਰ ਸੇਵਾ

ਇਸਲਾਮਾਬਾਦ , ਜਨਵਰੀ 29

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ। ਅਜੇ ਤੱਕ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ ਰਿਕਟਰ ਪੈਮਾਨੇ ‘ਤੇ 4.1 ਦੀ ਤੀਬਰਤਾ ਵਾਲਾ ਭੂਚਾਲ ਅੱਜ ਦੁਪਹਿਰ 1:24 ਵਜੇ ਇਸਲਾਮਾਬਾਦ ਵਿੱਚ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਲੋਮੀਟਰ ਪੱਛਮ ਵੱਲ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।

Leave a Reply

Your email address will not be published. Required fields are marked *

View in English