ਪਾਕਿਸਤਾਨ ‘ਚ ਸਾਊਦੀ ਏਅਰਲਾਈਨਜ਼ ਦੇ ਜਹਾਜ਼ ਨੂੰ ਲੱਗੀ ਅੱਗ

ਫੈਕਟ ਸਮਾਚਾਰ ਸੇਵਾ

ਪੇਸ਼ਾਵਰ , ਜੁਲਾਈ 11

ਪਾਕਿਸਤਾਨ ਦੇ ਪੇਸ਼ਾਵਰ ਹਵਾਈ ਅੱਡੇ ‘ਤੇ ਉਤਰਦੇ ਸਮੇਂ ਸਾਊਦੀ ਏਅਰਲਾਈਨਜ਼ ਦੀ ਉਡਾਣ SV792 ਨੂੰ ਅੱਗ ਲੱਗ ਗਈ। ਲੈਂਡਿੰਗ ਗੇਅਰ ਦੀ ਸਮੱਸਿਆ ਕਾਰਨ ਟਾਇਰ ਨੂੰ ਅੱਗ ਲੱਗ ਗਈ। ਅੱਗ ਲੱਗਣ ਦੇ ਬਾਵਜੂਦ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਜਾਣਕਾਰੀ ਮੁਤਾਬਕ ਫਲਾਈਟ ‘ਚ ਸਾਰੇ 276 ਯਾਤਰੀ ਅਤੇ 21 ਕਰੂ ਮੈਂਬਰ ਮੌਜੂਦ ਸਨ।

ਹਾਲਾਂਕਿ ਟਾਇਰ ਫਟਣ ਦੀ ਸੂਚਨਾ ਮਿਲਣ ਤੋਂ ਬਾਅਦ ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਾਰੇ ਯਾਤਰੀਆਂ ਨੂੰ ਐਮਰਜੈਂਸੀ ਦਰਵਾਜ਼ੇ ਰਾਹੀਂ ਬਾਹਰ ਕੱਢਿਆ ਗਿਆ। ਸਿਵਲ ਏਵੀਏਸ਼ਨ ਅਥਾਰਟੀ ਅਤੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਅੱਗ ‘ਤੇ ਕਾਬੂ ਪਾਇਆ।

Leave a Reply

Your email address will not be published. Required fields are marked *

View in English