ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਅੱਤਵਾਦੀ ਹਮਲਾ, 6 ਮਜ਼ਦੂਰਾਂ ਦੀ ਮੌਤ

ਫੈਕਟ ਸਮਾਚਾਰ ਸੇਵਾ

ਪੇਸ਼ਾਵਰ , ਦਸੰਬਰ 22

ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ‘ਚ ਅੱਜ ਅਣਪਛਾਤੇ ਅੱਤਵਾਦੀਆਂ ਨੇ ਪੁਲੀਸ ਸਟੇਸ਼ਨ ਦੀ ਉਸਾਰੀ ਵਾਲੀ ਥਾਂ ‘ਤੇ ਕੰਮ ਕਰ ਰਹੇ 6 ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਦਰਦਨਾਕ ਘਟਨਾ ਦੱਖਣੀ ਵਜ਼ੀਰਿਸਤਾਨ ਦੇ ਕਬਾਇਲੀ ਜ਼ਿਲ੍ਹੇ ਵਾਨਾ ਵਿੱਚ ਵਾਪਰੀ। ਮਜ਼ਦੂਰਾਂ ਨੂੰ ਅਣਪਛਾਤੇ ਅੱਤਵਾਦੀਆਂ ਨੇ ਨੇੜੇ ਤੋਂ ਗੋਲੀ ਮਾਰ ਦਿੱਤੀ ਜਦੋਂ ਉਹ ਆਪਣੇ ਤੰਬੂਆਂ ਵਿੱਚ ਸਨ।

ਪੁਲਿਸ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਦੀ ਉਸਾਰੀ ਵਾਲੀ ਥਾਂ ‘ਤੇ ਕੰਮ ਕਰ ਰਹੇ ਛੇ ਮਜ਼ਦੂਰਾਂ ਦੀ ਮੌਤ ਹੋ ਗਈ। ਜ਼ਿਲ੍ਹਾ ਪੁਲਿਸ ਅਧਿਕਾਰੀ ਦੱਖਣੀ ਵਜ਼ੀਰਿਸਤਾਨ ਫਰਮਾਨਉੱਲ੍ਹਾ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਪੁਲਿਸ ਹਰ ਪਹਿਲੂ ਤੋਂ ਕਤਲ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਕਿਸੇ ਵੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

Leave a Reply

Your email address will not be published. Required fields are marked *

View in English