ਪਾਤੜਾਂ ‘ਚ ਨਾਬਾਲਗ ਨਾਲ ਜਬਰ-ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਨੌਜਵਾਨ ਕਾਬੂ

ਫੈਕਟ ਸਮਾਚਾਰ ਸੇਵਾ

ਪਟਿਆਲਾ , ਜੁਲਾਈ 13

ਪਾਤੜਾਂ ‘ਚ ਨਾਬਾਲਗ ਨਾਲ ਜਬਰ-ਜਨਾਹ ਤੋਂ ਬਾਅਦ ਬੇਰਹਮੀ ਨਾਲ ਕਤਲ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸਦੀ ਪਛਾਣ ਗੁਰਪ੍ਰੀਤ ਉਰਫ਼ ਕਾਕਾ ਵਾਸੀ ਪਾਤੜਾਂ ਵਜੋਂ ਹੋਈ ਹੈ। ਐੱਸਐੱਸਪੀ ਵਰੁਣ ਸ਼ਰਮਾ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ 19 ਸਾਲਾਂ ਗੁਰਪ੍ਰੀਤ ਲੜਕੀ ਨੂੰ ਜਬਰੀ ਸਕੂਲ ਦੇ ਪਿੱਛੇ ਲੈ ਕੇ ਗਿਆ ਅਤੇ ਜਬਰ-ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੜਕੀ ਵਲੋਂ ਲਗਾਤਾਰ ਵਿਰੋਧ ਕਰਨ ਦੇ ਬਾਵਜੂਦ ਮੁਲਜ਼ਮ ਨੇ ਉਸ ਦੇ ਮੂੰਹ ਅਤੇ ਸਿਰ ‘ਤੇ ਇੱਟਾਂ ਦੇ ਕਈ ਵਾਰ ਕਰ ਕੇ ਕੇ ਉਸ ਮੌਤ ਦੇ ਘਾਟ ਉਤਾਰ ਦਿੱਤਾ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਜਿਸ ਨੂੰ ਪੁਲਿਸ ਨੇ 24 ਘੰਟੇ ਦੇ ਅੰਦਰ ਪਿੰਡ ਕਕਰਾਲਾ ਕੋਲੋਂ ਗ੍ਰਿਫ਼ਤਾਰ ਕਰ ਲਿਆ ਹੈ।

Leave a Reply

Your email address will not be published. Required fields are marked *

View in English