ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ, ਦੋ ਗੈਂਗਸਟਰ ਕਾਬੂ

ਫੈਕਟ ਸਮਾਚਾਰ ਸੇਵਾ

ਅਮ੍ਰਿਤਸਰ, ਦਸੰਬਰ 1

ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਜਦਕਿ ਚਾਰ ਭੱਜਣ ਵਿਚ ਕਾਮਯਾਬ ਹੋ ਗਏ ਹਨ। ਇਸ ਦੇ ਨਾਲ ਹੀ ਇਕ ਘਰ ਦੀ ਪਾਣੀ ਵਾਲੀ ਟੈਂਕੀ ਵਿਚੋਂ ਚਾਰ ਪਿਸਟਲ ਅਤੇ ਦੋ ਪਿਸਟਲ ਘਰ ਦੇ ਪਿਛਲੇ ਪਾਸੇ ਤੋਂ ਬਰਾਮਦ ਹੋਏ ਹਨ।

ਅਮ੍ਰਿਤਸਰ ਦੇ ਨਰਾਇਣਗੜ ਏਰੀਏ ਵਿਚ ਅੱਜ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋ ਗਈ। ਪੁਲਿਸ ਨੇ ਬੜੀ ਮੁਸਤੈਦੀ ਦੇ ਨਾਲ ਦੋ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਅਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਇਨ੍ਹਾਂ ਗੈਂਗਸਟਰਾਂ ਬਾਰੇ ਪਹਿਲੋਂ ਸੂਚਨਾ ਸੀ, ਜਿਸ ਦੇ ਤਹਿਤ ਅੱਜ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਗਈ।

ਇਸੇ ਦੌਰਾਨ ਹੀ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋ ਗਈ। ਹਾਲਾਂਕਿ ਪੁਲਿਸ ਕਮਿਸ਼ਨਰ ਵਲੋਂ ਇਹ ਨਹੀਂ ਦੱਸਿਆ ਗਿਆ ਕਿ, ਕਿੰਨੇ ਫਾਇਰ ਦੋਵਾਂ ਪਾਸਿਆਂ ਤੋਂ ਕੀਤੇ ਗਏ। ਪੁਲਿਸ ਕਮਿਸ਼ਨਰ ਮੁਤਾਬਿਕ, ਫੜੇ ਗਏ ਗੈਂਗਸਟਰਾਂ ਖਿਲਾਫ਼ ਵੱਖ ਵੱਖ ਧਰਾਵਾਂ ਦੇ ਤਹਿਤ ਪਹਿਲੋਂ ਕਈ ਮੁਕੱਦਮੇ ਦਰਜ ਸਨ।

Leave a Reply

Your email address will not be published. Required fields are marked *

View in English