ਫੈਕਟ ਸਮਾਚਾਰ ਸੇਵਾ
ਬਿਆਸ, ਨਵੰਬਰ 5
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਡੇਰੇ ਵਿਚ ਪਹੁੰਚ ਕੇ ਮੁਲਾਕਾਤ ਕੀਤੀ। ਮੋਦੀ ਵਲੋਂ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੇ ਜਾ ਰਹੇ ਦੌਰੇ ਤੋਂ ਪਹਿਲਾਂ ਡੇਰਾ ਬਿਆਸ ਪਹੁੰਚੇ ਹਨ।
ਡੇਰਾ ਬਿਆਸ ਪੁੱਜਣ ’ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਪੀਐਮ ਮੋਦੀ ਨੇ ਡੇਰੇ ਦਾ ਦੌਰਾ ਕੀਤਾ ਤੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਡੇਰੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਦੋਵਾਂ ਨੇ ਬੰਦ ਕਮਰੇ ‘ਚ ਗੁਫ਼ਤਗੂ ਕੀਤੀ।
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਆਏ ਹਨ। ਡੇਰਾ ਬਿਆਸ ਦਾ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ‘ਚ ਵੀ ਕਾਫੀ ਅਸਰ ਹੈ।







