ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਮਾਰਚ 31
ਬਾਲੀਵੁੱਡ ਦੀ ਨਾਮਵਰ ਅਦਾਕਾਰਾ ਪ੍ਰਿਅੰਕਾ ਚੋਪੜਾ ਅੱਜ ਬਾਅਦ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਪ੍ਰਿਅੰਕਾ ਚੋਪੜਾ ਨੇ ਪੰਜਾਬੀ ਸੂਟ ਪਾਇਆ ਹੋਇਆ ਸੀ ਅਤੇ ਪਛਾਣ ਲੁਕਾਉਣ ਲਈ ਸਿਰ ਉਤੇ ਲੰਬਾ ਦੁਪੱਟਾ ਵੀ ਲਿਆ ਹੋਇਆ ਸੀ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਸਥਿਤ ਛਬੀਲ ਉਤੇ ਕੁਝ ਸਮਾਂ ਬੀਬੀਆਂ ਨਾਲ ਬੈਠ ਕੇ ਸੰਗਤਾਂ ਦੇ ਝੂਠੇ ਕੌਲੇ ਮਾਂਜਣ ਦੀ ਸੇਵਾ ਵੀ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਸਿੰਘ ਤੇ ਹੋਰ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸਿਰ ਉਤੇ ਲੰਬਾ ਦੁਪੱਟਾ ਲਿਆ ਹੋਣ ਕਰਕੇ ਬਹੁਤੇ ਸ਼ਰਧਾਲੂ ਉਨ੍ਹਾਂ ਨੂੰ ਪਛਾਣ ਹੀ ਨਹੀਂ ਸਕੇ ਤੇ ਉਹ ਮੱਥਾ ਟੇਕ ਕੇ ਵਾਪਸ ਚਲੇ ਗਏ।







