ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਬੈਂਗਲੁਰੂ ਕੰਸਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ: ਧਾਰਵਾੜ ਪੁਲਿਸ ਕਮਿਸ਼ਨਰ ਨੂੰ ਭੇਜੀ ਗਈ ਈਮੇਲ, ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਬੈਂਗਲੁਰੂ ਕੰਸਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ: ਧਾਰਵਾੜ ਪੁਲਿਸ ਕਮਿਸ਼ਨਰ ਨੂੰ ਭੇਜੀ ਗਈ ਈਮੇਲ, ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ

ਬੈਂਗਲੁਰੂ, 24 ਨਵੰਬਰ, 2026: ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਆਗਾਮੀ 29 ਨਵੰਬਰ ਨੂੰ ਬੈਂਗਲੁਰੂ ਵਿਖੇ ਹੋਣ ਵਾਲੇ ਸੰਗੀਤ ਸਮਾਰੋਹ (ਕੰਸਰਟ) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਕਰਨਾਟਕ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ ਅਤੇ ਇਲਾਕੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ, ਇਹ ਧਮਕੀ ਭਰੀ ਈਮੇਲ ਧਾਰਵਾੜ ਪੁਲਿਸ ਕਮਿਸ਼ਨਰ ਦੇ ਅਧਿਕਾਰਤ ਪਤੇ ‘ਤੇ ਭੇਜੀ ਗਈ ਹੈ। ਸੂਚਨਾ ਮਿਲਦਿਆਂ ਹੀ ਸਾਈਬਰ ਸੈੱਲ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਉਸ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਵਿਸ਼ੇਸ਼ ਸੰਗੀਤਕ ਦੌਰੇ ਤਹਿਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਇੱਕ ਵੱਡਾ ਸ਼ੋਅ ਕੀਤਾ ਸੀ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਦਰਸ਼ਕਾਂ ਨੇ ਸ਼ਿਰਕਤ ਕੀਤੀ ਸੀ। ਹੁਣ 29 ਨਵੰਬਰ ਨੂੰ ਬੈਂਗਲੁਰੂ ਵਿੱਚ ਹੋਣ ਵਾਲੇ ਸਮਾਗਮ ਤੋਂ ਪਹਿਲਾਂ ਮਿਲੀ ਇਸ ਧਮਕੀ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਮਾਰੋਹ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English