ਪਿੰਡ ਲਿੱਧੜਾਂ ਨੇੜੇ ਕਾਰ ਪਿੱਲਰ ਨਾਲ ਟਕਰਾਈ
ਡਿਪਟੀ ਵੋਹਰਾ ਦੀ ਮੌਕੇ ‘ਤੇ ਹੀ ਮੌਤ
ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ.ਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਬੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਮਕਸੂਦਾਂ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਪੀਏ ਦੇ ਰਿਸ਼ਤੇਦਾਰਾਂ ਨੂੰ ਇਸ ਹਾਦਸੇ ਦੀ ਸੂਚਨਾ ਦੇ ਦਿੱਤੀ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਥਾਣਾ ਮਕਸੂਦਾਂ ਦੇ ASI ਕੁਲਵੀਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਬਾਰੇ ਵਿੱਚ ਉਨ੍ਹਾਂ ਨੂੰ ਫ਼ੋਨ ‘ਤੇ ਸੂਚਨਾ ਮਿਲੀ ਸੀ । ਸੂਚਨਾ ਦੇਣ ਵਾਲੇ ਨੇ ਦੱਸਿਆ ਕਿ ਲਿੱਧੜਾਂ ਪੁਲ ‘ਤੇ ਕਾਰ ਹਾਦਸਾਗ੍ਰਸਤ ਹੋ ਗਈ । ਉਹ ਤੁਰੰਤ ਸਟਾਫ਼ ਨਾਲ ਮੌਕੇ ‘ਤੇ ਪਹੁੰਚ ਗਏ । ਇੱਥੇ ਆ ਕੇ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਕਾਰ ਵਿੱਚ ਸਵਾਰ ਪੰਜਾਬੀ ਗਾਇਕ ਦੇ ਪੀਏ ਦੀ ਮੌਤ ਹੋ ਗਈ ਹੈ।
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਕਾਰ ਸ਼ਾਇਦ ਪੁਲ ਦੀ ਸੁਰੱਖਿਆ ਕੰਧ ਨਾਲ ਟਕਰਾਈ ਹੋ ਸਕਦੀ ਹੈ, ਪਰ ਇਸ ਨੂੰ ਯਕੀਨੀ ਨਹੀਂ ਮੰਨਿਆ ਜਾ ਸਕਦਾ ਹੈ । ਹੋ ਸਕਦਾ ਹੈ ਕਿ ਪਹਿਲਾਂ ਕਿਸੇ ਵਾਹਨ ਨੇ ਟੱਕਰ ਮਾਰੀ ਹੋਵੇ ਅਤੇ ਫਿਰ ਕਾਰ ਪੁਲ ਦੀ ਸੁਰੱਖਿਆ ਕੰਧ ਨਾਲ ਟਕਰਾ ਗਈ ਹੋਵੇ । ਉਨ੍ਹਾਂ ਕਿਹਾ ਕਿ ਹੁਣ ਉਹ ਇਸ ਦੀ ਜਾਂਚ ਕਰ ਰਹੇ ਹਨ । ਜਾਂਚ ਤੋਂ ਬਾਅਦ ਹੀ ਕੁਝ ਪਤਾ ਲੱਗ ਸਕੇਗਾ ਕਿ ਹਾਦਸਾ ਕਿਸ ਕਾਰਨ ਹੋਇਆ।







