ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਗਸਤ 11
ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ‘Still Alive’ ਗੀਤ ਵਿੱਚ ਅਸ਼ਲੀਲਤਾ ਅਤੇ ਹਥਿਆਰਾਂ ਨੂੰ ਬੜ੍ਹਾਵਾ ਦੇਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ।
ਐਸਐਸਪੀ ਕਪੂਰਥਲਾ ਨੂੰ ਦਿੱਤੀ ਸ਼ਿਕਾਇਤ ਵਿੱਚ ਫੋਰਸ ਦੇ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਗਾ ਵਾਸੀ ਪਿੰਡ ਜਗਨੀਵਾਲ, ਜ਼ਿਲ੍ਹਾ ਹੁਸ਼ਿਆਰਪੁਰ ਨੇ ਹਥਿਆਰਾਂ ਵਾਲੇ ਗੀਤਾਂ ਦਾ ਪ੍ਰਚਾਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।
ਸਿੰਗਾ ਤੋਂ ਇਲਾਵਾ ਪੁਲਿਸ ਨੇ ਨਿਰਮਾਤਾ ਬਿੱਗ.ਕੇ. ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 294 ਅਤੇ 120ਬੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।







