ਫੈਕਟ ਸਮਾਚਾਰ ਸੇਵਾ
ਚੰਡੀਗੜ , ਜੂਨ 6
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਐਕਸ਼ਨ ਲੈਂਦਿਆਂ ਬਾਘਾ ਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਉੱਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦਾ ਦੋਸ਼ ਹੈ, ਜਿਸ ਕਾਰਨ ਬਰਾੜ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ ।

ਜ਼ਿਕਰਯੋਗ ਹੈ ਕਿ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਨੇ ਲੁਧਿਆਣਾ ਤੋਂ ਰਾਜਾ ਵੜਿੰਗ ਦੇ ਖਿਲਾਫ਼ ਚੋਣ ਲੜੀ ਸੀ ।







