ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਨਵੰਬਰ 18
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 11ਵਜੇ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅੱਜ ਕਈ ਵੱਡੇ ਫੈਸਲੇ ਹੋ ਸਕਦੇ ਹਨ। ਜਿਸ ਵਿਚ ਪੁਰਾਣੀ ਪੈਂਨਸ਼ਨ ਸਕੀਮ ਨੂੰ ਲੈ ਕੇ ਵੀ ਵੱਡਾ ਫੈਸਲਾ ਹੋ ਸਕਦਾ ਹੈ। ਸਾਲ 2004 ਵਿਚ ਲਾਗੂ ਹੋਈ ਨਵੀਂ ਪੈਂਨਸ਼ਨ ਸਕੀਮ ਲੰਬੇ ਸਮੇਂ ਤੋਂ ਪੁਰਾਣੀ ਪੈਂਨਸ਼ਨ ਦੁਬਾਰਾ ਲਾਗੂ ਕਰਨ ਦੀ ਮੁਲਾਜ਼ਮ ਮੰਗ ਕਰ ਰਹੇ ਹਨ। ਇਸ ਨਾਲ ਲੱਖਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਪੁਰਾਣੀ ਪੈਂਨਸ਼ਨ ਸਕੀਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਰਾਜ ਹੋਵੇਗਾ। ਮਾਨ ਸਰਕਾਰ ਨੇ 21 ਅਕਤੂਬਰ ਨੂੰ ਪੁਰਾਣੀ ਪੈਂਨਸ਼ਨ ਸਕੀਮ ਦੁਬਾਰਾ ਲਾਗੂ ਕਰਨ ਦਾ ਫੈਸਲਾ ਕੀਤਾ ਸੀ।







