ਪੰਜਾਬ ਚੋਣਾਂ 2027: ਆਮ ਆਦਮੀ ਪਾਰਟੀ ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ; ਹੁਣ ਤੱਕ ਕੁੱਲ 71 ਉਮੀਦਵਾਰਾਂ ਦਾ ਹੋਇਆ ਐਲਾਨ

ਚੰਡੀਗੜ੍ਹ, 12 ਨਵੰਬਰ, 2026: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਹਾਈਕਮਾਨ ਵੱਲੋਂ ਜਾਰੀ ਕੀਤੀ ਗਈ ਇਸ ਨਵੀਂ ਸੂਚੀ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ 31 ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਾਰਟੀ ਵੱਲੋਂ ਆਪਣੀ ਪਹਿਲੀ ਸੂਚੀ ਦੌਰਾਨ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਅੱਜ ਜਾਰੀ ਹੋਈ 31 ਉਮੀਦਵਾਰਾਂ ਦੀ ਦੂਜੀ ਸੂਚੀ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਐਲਾਨੇ ਗਏ ਕੁੱਲ ਉਮੀਦਵਾਰਾਂ ਦੀ ਗਿਣਤੀ ਹੁਣ 71 ਹੋ ਗਈ ਹੈ।

Leave a Reply

Your email address will not be published. Required fields are marked *

View in English