ਪੰਜਾਬ ‘ਚ ਮੰਗਲਵਾਰ ਨੂੰ ਮੀਂਹ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਅੱਜ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਪੂਰਬੀ ਮਾਲਵੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਉਹ ਵੀ ਆਮ ਵਾਂਗ ਰਹੇਗਾ। ਅੰਮ੍ਰਿਤਸਰ ‘ਚ ਰਮਦਾਸ ਪਿੰਡ ਘੋਨੇਵਾਲ ‘ਚ ਰਾਵੀ ਦੇ ਪਾਰ ਫਸੇ 210 ਕਿਸਾਨਾਂ ਨੂੰ ਫੌਜ ਦੀ ਮਦਦ ਨਾਲ ਦੇਰ ਰਾਤ ਕੱਢਿਆ ਗਿਆ, ਅੱਜ 90 ਲੋਕਾਂ ਨੂੰ ਕੱਢਿਆ ਜਾਵੇਗਾ।
ਸ਼ਾਹਕੋਟ ‘ਚ ਦੋ ਥਾਵਾਂ ‘ਤੇ ਧੁੱਸੀ ਬੰਨ੍ਹ ਟੁੱਟਿਆ। ਸ਼ਾਹਕੋਟ ਦੇ ਆਸਪਾਸ ਦੇ ਪਿੰਡਾਂ ਵਿੱਚ ਰਾਤ ਨੂੰ ਪਾਣੀ ਆ ਗਿਆ। ਜਿਸ ਤੋਂ ਬਾਅਦ NDRF ਨੇ ਉੱਥੇ ਬਚਾਅ ਮੁਹਿੰਮ ਚਲਾਈ।
ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਤ ਭਰ ਚੌਕਸ ਰਿਹਾ।
ਇਸ ਦੇ ਨਾਲ ਹੀ ਭਾਖੜਾ ਡੈਮ ਵਿੱਚ ਸਿਰਫ਼ 20 ਫੁੱਟ ਦੀ ਸਮਰੱਥਾ ਬਚੀ ਹੈ। ਜੇਕਰ ਪਾਣੀ ਦਾ ਪੱਧਰ ਲਗਾਤਾਰ ਵਧਦਾ ਰਿਹਾ ਤਾਂ ਇਹ ਪੰਜਾਬ ਲਈ ਹੋਰ ਚਿੰਤਾਜਨਕ ਬਣ ਜਾਵੇਗਾ। ਇਸ ਤੋਂ ਬਾਅਦ ਮਾਝੇ ਅਤੇ ਦੁਆਬੇ ਵਿੱਚ ਵੀ ਹੜ੍ਹ ਦੀ ਸਥਿਤੀ ਬਣੀ ਰਹੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਖੜਾ ਡੈਮ ਇਸ ਸਮੇਂ 1621 ਫੁੱਟ ‘ਤੇ ਹੈ। ਪਿਛਲੇ ਦੋ ਦਿਨਾਂ ਵਿੱਚ ਪਾਣੀ ਦਾ ਪੱਧਰ ਕਰੀਬ 20 ਫੁੱਟ ਵੱਧ ਗਿਆ ਹੈ। ਗੇਟ ਦਾ ਪੱਧਰ 1645 ਫੁੱਟ ਹੈ। ਹੁਣ ਇੱਥੇ 20 ਫੁੱਟ ਹੋਰ ਪਾਣੀ ਸਟੋਰ ਕਰਨ ਦੀ ਸਮਰੱਥਾ ਹੈ।







