ਪੰਜਾਬ ‘ਚ ਅੱਜ 6 ਜ਼ਿਲਿਆਂ ‘ਚ ਮੀਂਹ ਪਵੇਗਾ

ਚੰਡੀਗੜ੍ਹ : ਬੇਸ਼ੱਕ ਮੌਨਸੂਨ ਦੀ ਵਾਪਸੀ ਹੋ ਚੁੱਕੀ ਹੈ ਪਰ ਫਿਰ ਵੀ ਤਿੱਖੀ ਧੁਪ ਮਗਰੋਂ ਅੱਜ ਸ਼ਾਮ ਨੂੰ ਮੌਸਮ ਬਦਲ ਸਕਦਾ ਹੈ। ਮਤਲਬ ਕਿ ਪੰਜਾਬ ਅਤੇ ਚੰਡੀਗੜ੍ਹ ਵਿਚ ਕਈ ਥਾਈ ਬਾਰਸ਼ ਦੀ ਸੰਭਾਵਨਾ ਹੈ। ਦਰਅਸਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਦਿਨ ਭਰ ਮੌਸਮ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਆਦਿ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਅੱਜ ਸ਼ਾਮ ਤੋਂ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਜਾਵੇਗਾ।

ਭਲਕੇ ਅਤੇ ਸ਼ੁੱਕਰਵਾਰ ਨੂੰ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਸ਼ਾਮਲ ਹਨ। ਹਾਲਾਂਕਿ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਤਾਪਮਾਨ ਨਾਲੋਂ 2.2 ਡਿਗਰੀ ਵੱਧ ਰਿਹਾ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 39 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਮਾਹਿਰਾਂ ਮੁਤਾਬਕ ਇਸ ਮਹੀਨੇ ਦੇ ਅੰਤ ‘ਚ ਸਰਦੀ ਦਸਤਕ ਦੇਵੇਗੀ, ਜਦਕਿ ਮਾਨਸੂਨ ਦਾ ਮੌਸਮ ਹੁਣ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ।

Leave a Reply

Your email address will not be published. Required fields are marked *

View in English