ਪੰਜਾਬ ‘ਚ ਦੋ ਪਟਵਾਰੀਆਂ ਦੀ ਮੌਤ

ਤਰਨ ਤਾਰਨ : ਪੰਜਾਬ ਦੇ ਜਿਲਾ ਤਰਨ ਤਾਰਨ ਵਿਚ ਦੋ ਪਟਵਾਰੀਆਂ ਇੱਕਠੇ ਹੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਤਰਨਤਾਰਨ ਦੇ ਪਿੰਡ ਕੱਚਾ ਪੱਕਾ ਕੋਲ ਬੀਤੀ ਰਾਤ ਕਰੀਬ 11 ਵਜੇ ਕਾਰ ਨਹਿਰ ਵਿੱਚ ਡਿੱਗਣ ਕਾਰਨ ਦੋ ਪਟਵਾਰੀਆਂ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਹਾਦਸੇ ਵਿੱਚ ਜਾਨ ਗਵਾਉਣ ਵਾਲੇ ਦੋ ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਅਤੇ ਰਣਜੋਧ ਸਿੰਘ ਵਜੋਂ ਹੋਈ ਹੈ। ਦੋਵੇਂ ਪਟਵਾਰੀ ਹਨ। ਦੋਵੇਂ ਪਟਵਾਰੀ ਹਰੀਕੇ ਤੋਂ ਭਿੱਖੀਵਿੰਡ ਆ ਰਹੇ ਸਨ। ਜਿਵੇਂ ਹੀ ਉਹ ਪੱਟੀ ਪਿੰਡ ਕੱਚਾ ਪੱਕਾ ਨੇੜੇ ਪੁੱਜੇ ਤਾਂ ਕਾਰ ਨਹਿਰ ਵਿੱਚ ਜਾ ਡਿੱਗੀ। ਮਦਦ ਲਈ ਲੋਕਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਦੋਵਾਂ ਦੀ ਮੌਤ ਹੋ ਗਈ। ਦੋਵੇਂ ਪੱਟੀ ਤਹਿਸੀਲ ਵਿੱਚ ਤਾਇਨਾਤ ਦੱਸੇ ਜਾਂਦੇ ਹਨ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਇਕੱਠੀ ਕਰ ਰਹੀ ਹੈ।

Leave a Reply

Your email address will not be published. Required fields are marked *

View in English