ਪੰਜਾਬ ‘ਚ ਮੀਂਹ ਦਾ ਅਲਰਟ

ਚੰਡੀਗੜ੍ਹ : ਵੈਸਟਰਨ ਡਿਸਟਰਬੈਂਸ ਦੇ ਕਾਰਨ ਸ਼ਨੀਵਾਰ ਰਾਤ ਤੋਂ ਉੱਤਰ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਐਤਵਾਰ ਨੂੰ ਠੰਡ ਹੋਣ ਤੋਂ ਬਾਅਦ ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਚੱਲ ਪਈਆਂ ਹਨ। ਸਵੇਰ ਤੋਂ ਹੀ ਬੱਦਲਵਾਈ ਹੈ। ਪੰਜਾਬ ਭਰ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਜਦਕਿ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ।

ਮੌਸਮ ਵਿਭਾਗ ਨੇ ਬਰਨਾਲਾ, ਸੰਗਰੂਰ, ਪਟਿਆਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਲੁਧਿਆਣਾ ਵਿੱਚ ਸਵੇਰੇ 10.30 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਵੈਸਟਰਨ ਡਿਸਟਰਬੈਂਸ ਕਾਰਨ ਸ਼ਨੀਵਾਰ ਤੋਂ ਪੂਰੇ ਪੰਜਾਬ ‘ਚ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਨੂੰ ਪੰਜਾਬ ਦੇ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਸ਼ਾਮ ਨੂੰ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ।

Leave a Reply

Your email address will not be published. Required fields are marked *

View in English