ਪੰਜਾਬ ‘ਚ ਡੀਸੀ ਦਫਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਮੁਲਾਜ਼ਮਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਮੁਲਾਜ਼ਮਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਅੱਜ ਤੋਂ ਸਾਰੇ ਦਫ਼ਤਰਾਂ ਵਿੱਚ ਕੰਮਕਾਜ ਸੁਚਾਰੂ ਢੰਗ ਨਾਲ ਸ਼ੁਰੂ ਹੋ ਜਾਵੇਗਾ। ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਦੇ ਵੀਡੀਓ ਸੰਦੇਸ਼ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਗਿਆ। ਦਿਨੇਸ਼ ਚੱਢਾ ਨੇ ਇਹ ਸੰਦੇਸ਼ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵਾਇਰਲ ਕੀਤਾ ਹੈ।







