ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ ਜਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਦਸੰਬਰ 10

ਪਹਾੜਾਂ ’ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ’ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਵਧਦੀ ਠੰਢ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ।

ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਅਤੇ ਚੰਡੀਗੜ੍ਹ ਦਾ 0.4 ਡਿਗਰੀ ਵਧਿਆ ਹੈ। ਮੈਦਾਨੀ ਇਲਾਕਿਆਂ ’ਚ ਅੰਮ੍ਰਿਤਸਰ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 5.4 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਚਿਤਾਵਨੀ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English