ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਫਰਵਰੀ 20
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ 20 ਫਰਵਰੀ ਤੋਂ 23 ਫਰਵਰੀ ਤੱਕ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਸਬੰਧਤ ਅਧਿਕਾਰੀਆਂ ਦੀ ਬੇਨਤੀ ‘ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਦੌਰਾ ਹੁਣ 12 ਮਾਰਚ ਤੋਂ 14 ਮਾਰਚ, 2024 ਤੱਕ ਹੋਵੇਗਾ।
ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨਾਲ ਜੁੜਨ ਲਈ ਵਚਨਬੱਧ ਹਨ ਅਤੇ ਆਪਣੇ ਆਉਣ ਵਾਲੇ ਦੌਰੇ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਇਸ ਬਾਰੇ ਜਾਣਕਾਰੀ ਬਾਅਦ ਵਿੱਚ ਦਿੱਤੀ ਜਾਵੇਗੀ।







