ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜੁਲਾਈ 13
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ ਤੱਕ ਵਾਧਾ ਕੀਤਾ ਗਿਆ ਹੈ।
ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਸੂਬੇ ਵਿਚ ਸਕੂਲ 13 ਜੁਲਾਈ ਤਕ ਬੰਦ ਕੀਤੇ ਗਏ ਸਨ। ਪਰ ਹੁਣ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ 16 ਜੁਲਾਈ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ 17 ਜੁਲਾਈ ਨੂੰ ਆਮ ਵਾਂਗ ਖੁੱਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।
— Harjot Singh Bains (@harjotbains) July 13, 2023
17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।…







