ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ

40KM ਦੀ ​​ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
13 ਸ਼ਹਿਰਾਂ ਦਾ ਤਾਪਮਾਨ 44 ਤੋਂ ਪਾਰ, ਬਠਿੰਡਾ ਸਭ ਤੋਂ ਗਰਮ
ਚੰਡੀਗੜ੍ਹ : ਪੰਜਾਬ ਦੇ 13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ, ਪੱਛਮੀ ਗੜਬੜੀ ਦੇ 19 ਅਤੇ 21 ਜੂਨ ਦੇ ਵਿਚਕਾਰ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ ਦੀ ਖਪਤ 43 ਫੀਸਦੀ ਵਧੀ ਹੈ। ਪਿਛਲੇ ਸਾਲ ਜੂਨ ਵਿੱਚ ਬਿਜਲੀ ਦੀ ਮੰਗ 11309 ਮੈਗਾਵਾਟ ਸੀ, ਜੋ ਵਧ ਕੇ 15775 ਮੈਗਾਵਾਟ ਹੋ ਗਈ ਹੈ। ਦਰਅਸਲ ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਔਰੇਂਜ ਹੀਟ ਅਤੇ ਹੀਟ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ 24 ਘੰਟਿਆਂ ‘ਚ ਤਾਪਮਾਨ ‘ਚ -0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 6.8 ਡਿਗਰੀ ਜ਼ਿਆਦਾ ਹੈ। 24 ਘੰਟਿਆਂ ਦੌਰਾਨ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 45.8, ਲੁਧਿਆਣਾ 44.6, ਪਟਿਆਲਾ 45.4, ਪਠਾਨਕੋਟ 45.8, ਬਠਿੰਡਾ 45.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਗੁਰਦਾਸਪੁਰ ਵਿੱਚ 45.0, ਏਬੀਐਸ ਨਗਰ 43.3, ਫਰੀਦਕੋਟ 46.0, ਫਤਿਹਗੜ੍ਹ ਸਾਹਿਬ 43.9, ਫ਼ਿਰੋਜ਼ਪੁਰ 44.3, ਜਲੰਧਰ 43.3, ਲੁਧਿਆਣਾ 46.5, ਮੋਗਾ 44.1, ਮੁਹਾਲੀ 43.8 ਅਤੇ ਰੋਪੜ ਵਿੱਚ 43.5 ਡਿਗਰੀ ਰਿਹਾ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਲਈ ਹੀਟ ਵੇਵ ਅਤੇ ਗਰਮੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਪਟਿਆਲਾ ਮੋਹਾਲੀ ਅਤੇ ਮਾਲੇਕੋਟਲਾ ਲਈ ਯੈਲੋ ਅਲਰਟ ਹੈ।

Leave a Reply

Your email address will not be published. Required fields are marked *

View in English