ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮਾਝੇ, ਮਾਲਵਾ ਅਤੇ ਪੂਰਬੀ ਮਾਲਵੇ ਵਿੱਚ ਅੱਜ ਬੱਦਲਵਾਈ ਛਾਈ ਰਹੇਗੀ ਅਤੇ ਧੁੱਪ ਦੇ ਨਾਲ-ਨਾਲ ਨਮੀ ਵੀ ਪ੍ਰੇਸ਼ਾਨ ਕਰਦੀ ਰਹੇਗੀ। ਪੂਰਬੀ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ ਅੱਜ ਪੀਲੀ ਅਤੇ ਸੰਤਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਪਿਛਲੇ 7 ਦਿਨਾਂ ਦੇ ਅੰਕੜੇ ਜਾਰੀ ਕੀਤੇ ਹਨ। ਪੰਜਾਬ ਵਿੱਚ ਪਿਛਲੇ ਹਫ਼ਤੇ ਆਮ ਮੀਂਹ ਦਰਜ ਕੀਤਾ ਗਿਆ ਹੈ ਪਰ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਪਿਆ ਹੈ। ਦੂਜੇ ਪਾਸੇ ਫਰੀਦਕੋਟ, ਅੰਮ੍ਰਿਤਸਰ, ਮੋਹਾਲੀ ਅਤੇ ਤਰਨਤਾਰਨ ਅਜਿਹੇ ਜ਼ਿਲ੍ਹੇ ਹਨ ਜਿੱਥੇ ਆਮ ਨਾਲੋਂ ਕਿਤੇ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਦੂਜੇ ਪਾਸੇ ਪਹਾੜਾਂ ‘ਤੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਡੈਮ ਅਤੇ ਪੌਂਗ ਡੈਮ ‘ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ।

ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਨੇ ਅਗਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ 98 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। ਬੀਤੇ ਦਿਨ ਦੋਵਾਂ ਡੈਮਾਂ ਤੋਂ ਕੁੱਲ 79989 ਕਿਊਸਿਕ ਪਾਣੀ ਛੱਡਿਆ ਗਿਆ, ਜਿਸ ਵਿੱਚ ਭਾਖੜਾ ਡੈਮ ਤੋਂ 40387 ਕਿਊਸਿਕ ਅਤੇ ਪੌਂਗ ਡੈਮ ਤੋਂ 39602 ਕਿਊਸਿਕ ਪਾਣੀ ਛੱਡਿਆ ਗਿਆ।

Leave a Reply

Your email address will not be published. Required fields are marked *

View in English