ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ : ਪੰਜਾਬ ਵਿੱਚ ਅੱਜ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 31 ਜੁਲਾਈ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਿਨਾਂ ‘ਚ ਪੰਜਾਬ ‘ਚ ਚੰਗੀ ਬਾਰਿਸ਼ ਹੋ ਸਕਦੀ ਹੈ।







