ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਕਤੂਬਰ 4
ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੂੰ ਕਿਸੇ ਵੀ ਸਮੇਂ ਅਸਤੀਫਾ ਦੇ ਸਕਦੇ ਹਨ। ਇਹ ਵੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਅੱਜ ਅਸਤੀਫ਼ਾ ਦੇ ਸਕਦੇ ਹਨ।
ਜ਼ਿਕਰਯੋਗ ਹੈ ਕਿ ਸਰਕਾਰ ਉਨ੍ਹਾਂ ਦੀ ਕਾਰਜ ਪ੍ਰਣਾਲੀ ਤੋਂ ਖੁਸ਼ ਨਹੀਂ ਹੈ। ਖਾਸ ਤੌਰ ’ਤੇ ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ ਨੂੰ ਲੈ ਕੇ ਜਿਸ ਤਰ੍ਹਾਂ ਸਰਕਾਰ ਦੀ ਕਿਰਕਿਰੀ ਹੋਈ, ਉਸ ਨੂੰ ਦੇਖਦੇ ਹੋਏ ਸਰਕਾਰ ਹੁਣ ਉਨ੍ਹਾਂ ਨੂੰ ਹਟਾਉਣ ਦਾ ਕੌੜਾ ਘੁੱਟ ਪੀਣਾ ਚਾਹੁੰਦੀ ਹੈ, ਇਸ ਲਈ ਨਵੇਂ ਐਡਵੋਕੇਟ ਜਨਰਲ ਦੀ ਭਾਲ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਸੂਤਰਾਂ ਨੇ ਇਸ ਦੀ ਪੁਸ਼ਟੀ ਵੀ ਕੀਤੀ ਸੀ।







