ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੂਨ 20
ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਪੰਜਾਬ ਯੂਨੀਵਰਸਿਟੀਜ਼ ਲਾਅਜ਼ ਸੋਧ ਬਿੱਲ 2023 ਪੇਸ਼ ਕੀਤਾ। ਜਿਸ ਨੂੰ ਸਰਬਸੰਮਤੀ ਦੇ ਨਾਲ ਹਾਊਸ ਵਲੋਂ ਪਾਸ ਕਰ ਦਿੱਤਾ ਗਿਆ। ਇਸ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇ ਯੂਨੀਵਰਸਿਟੀ ‘ਚ ਚਾਂਸਲਰ ਵਧੀਆ ਆ ਜਾਵੇ ਤਾ ਕਲਿਆਣ ਹੋ ਜਾਂਦਾ। ਉਨ੍ਹਾਂ ਕਿਹਾ ਕਿ ਹੁਣ ਨਵੇਂ ਕਾਨੂੰਨ ਮੁਤਾਬਿਕ ਯੂਨੀਵਰਸਿਟੀਆਂ ਦੇ ਚਾਂਸਲਰ ਗਵਰਨਰ ਨਹੀਂ, ਸੀਐੱਮ ਹੋਣਗੇ। ਉਨ੍ਹਾਂ ਕਿਹਾ ਕਿ ਗਵਰਨਰ ਪੰਜਾਬ ਦੀ ਥਾਂ ਹਰਿਆਣਾ ਦੀ ਵਕਲਾਤ ਕਰਦੇ ਹਨ। ਪੀਯੂ ਦੇ ਸੈਨੇਟ ‘ਚ ਹਰਿਆਣਾ ਦਖ਼ਲ ਦੇਣਾ ਚਾਹੁੰਦਾ ਹੈ। CM ਮਾਨ ਨੇ ਕਿਹਾ ਕਿ ਅਸੀਂ ਯੂਨੀਵਰਸਿਟੀਆਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਛੱਡੀ।







