ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਗਸਤ 31
ਪੰਜਾਬ ਯੂਨੀਵਰਸਿਟੀ ਵਿਚ ਪ੍ਰਧਾਨਗੀ ਦੇ ਅਹੁਦੇ ਲਈ ਚੋਣ ਨਤੀਜਿਆਂ ਦਾ ਐਲਾਨ ਹੋ ਗਿਆ ਹੈ। ਇਸ ਵਿਚ ਅਖ਼ਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਦੇ ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਹੋਈ ਹੈ। ਇਨ੍ਹਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਟੂਡੈਂਟ ਵਿੰਗ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (SOI) ਨੇ ਵੀ ABVP ਦਾ ਸਮਰਥਨ ਦਿੱਤਾ ਸੀ। ਚੋਣ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦਾ ਸਟੂਡੈਂਟ ਵਿੰਗ ਦੂਜੇ ਅਤੇ ਕਾਂਗਰਸ ਦੀ NSUI ਤੀਜੇ ਨੰਬਰ ‘ਤੇ ਰਹੀ ਹੈ। ਫ਼ਿਲਹਾਲ ਉਮੀਦਵਾਰਾਂ ਨੂੰ ਪਈਆਂ ਵੋਟਾਂ ਤੇ ਹੋਰ ਵੇਰਵਿਆਂ ਦੀ ਉਡੀਕ ਹੈ।







