ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 11
ਅੱਜ ਪੀਸੀਐਸ ਅਫ਼ਸਰਾਂ ਨੇ ਹਫ਼ਤੇ ਦੀ ਛੁਟੀ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਸੀ। ਪਰ ਇਸ ਮਗਰੋਂ ਸੀਐਮ ਮਾਨ ਨੇ ਵੀ ਐਲਾਨ ਜਾਰੀ ਕਰ ਦਿੱਤਾ ਸੀ ਕਿ ਜੇ 2 ਵਜੇ ਤਕ ਅਫ਼ਸਰ ਹੜਤਾਲ ਖ਼ਤਮ ਕਰ ਕੇ ਵਾਪਸ ਨਾ ਆਏ ਤਾਂ ਸਸਪੈਂਡ ਕੀਤਾ ਜਾਵੇਗਾ। ਇਸ ਮਗਰੋਂ ਪੀਸੀਐਸ ਅਫ਼ਸਰਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਇਸ ਸਬੰਧੀ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਅਫਸਰਾਂ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਅਫਸਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨੇ ਇਹ ਐਲਾਨ ਕੀਤਾ ਕਿ ਪੀਸੀਐਸ ਅਫਸਰ ਛੇਤੀ ਹੀ ਕੰਮ ਉਤੇ ਪਰਤਣਗੇ।







