ਪੰਜਾਬ ਵਿਧਾਨ ਸਭਾ ਬਜਟ ਸੈਸ਼ਨਗਵਰਨਰ ਦੇ ਭਾਸ਼ਣ ਦੌਰਾਨ ਹੰਗਾਮਾ ਕਰਨ ਵਾਲੇ ਕਾਂਗਰਸੀਆਂ ਵਿਰੁੱਧ ਮਤਾ ਪਾਸ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਾਰਚ 4

ਪੰਜਾਬ ਬਜਟ ਸੈਸ਼ਨ ਦੇ ਪਹਿਲੇ ਦਿਨ ਜਦੋਂ ਗਵਰਨਰ ਬਨਵਾਰੀ ਲਾਲ ਪੁਰੋਹਿਤ ਭਾਸ਼ਣ ਦੇਣ ਲੱਗੇ ਸਨ ਤਾਂ ਉਸ ਸਮੇਂ ਕਾਂਗਰਸੀ ਨੇ ਇਨਾ ਹੰਗਾਮਾ ਕੀਤਾ ਕਿ ਗਵਰਨਰ ਨੂੰ ਵਿੱਚੇ ਹੀ ਭਾਸ਼ਣ ਰੋਕਣਾ ਪਿਆ। ਇਸ ਦੌਰਾਨ ਉਹਨਾਂ ਨੇ ਮੁਰਦਾਬਾਦ ਦੇ ਨਾਅਰੇ ਵੀ।

ਇਸੇ ਮਾਮਲੇ ਨੂੰ ਲੈ ਕੇ ਅੱਜ ਵਿਧਾਨ ਸਭਾ ਵਿੱਚ ਇੱਕ ਮਤਾ ਪਾਸ ਕੀਤਾ ਗਿਆ। ਇਹ ਮਤਾ ਕਾਰਵਾਈ ਲਈ ਸਪੀਕਰ ਨੇ ਕਮੇਟੀ ਕੋਲ ਭੇਜ ਦਿੱਤਾ ਹੈ। ਇਸ ਮਤੇ ਅਨੁਸਾਰ ਕਾਂਗਰਸੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਸੁਨੀਲ ਜਾਖੜ ਦਾ ਨਾਮ ਕਾਰਵਾਈ ਕਰਨ ਵਾਲਿਆਂ ਵਿੱਚ ਨਹੀਂ ਹੈ।

Leave a Reply

Your email address will not be published. Required fields are marked *

View in English