ਫੈਕਟ ਸਮਾਚਾਰ ਸੇਵਾ
ਰੂਪਨਗਰ, ਅਗਸਤ 3
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋ ਰੂਪਨਗਰ ਜ਼ਿਲ੍ਹੇ ਵਿੱਚ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਦੁਕਾਨਦਾਰਾਂ ਦੀ ਚੈਕਿੰਗ ਅਤੇ ਸੈਪਲਿੰਗ ਲਈ ਬਣੀ ਫਲਾਇੰਗ ਸੁਕੈਡ ਦੀ ਟੀਮ ਦੇ ਇੰਚਾਰਜ ਡਾ. ਰਾਜੇਸ਼ ਕੁਮਾਰ ਰਾਹੇਜਾ ਕੇਨ ਕਮਿਸ਼ਨਰ ਪੰਜਾਬ ਦੀ ਅਗਵਾਈ ਹੇਠ ਬਣੀ ਟੀਮ ਵੱਲੋਂ ਚੈਕਿੰਗ ਅਤੇ ਸੈਪਲਿੰਗ ਕੀਤੀ ਗਈ।
ਇਸ ਮੌਕੇ ਡਾ. ਰਾਜੇਸ਼ ਕੁਮਾਰ ਰਾਹੇਜਾ ਨੇ ਦੱਸਿਆ ਕਿ ਸਾਉਣੀ ਦੇ ਸ਼ੀਜਨ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਵਧੀਆਂ ਕੁਆਲਿਟੀ ਦੇ ਖਾਦ, ਬੀਜ ਅਤੇ ਕੀਟ/ਨਦੀਨ/ਉਲੀਨਾਸ਼ਕ ਦਵਾਈਆਂ ਉਪਲਬੱਧ ਕਰਵਾਉਣ ਲਈ ਖੇਤੀਬਾੜੀ ਮੰਤਰੀ ਪੰਜਾਬ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੈਕਿੰਗ ਅਤੇ ਸੈਪਲਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਦੀ ਟੀਮ ਵਿੱਚ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ, ਡਾ. ਸੁਖਜਿੰਦਰ ਸਿੰਘ ਬਾਜਵਾ, ਡਾ. ਸਵਰਨਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਹੈਡਕੁਆਰਟਰ ਖੇਤੀ ਭਵਨ ਮੁਹਾਲੀ, ਡਾ ਰਮਨ ਕਰੋੜੀਆ ਏ.ੳ, ਡਾ. ਦਵਿੰਦਰ ਸਿੰਘ, ਡਾ. ਰਮਨਦੀਪ ਸਿੰਘ ਅਤੇ ਡਾ. ਅਮਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਜਿਲਾ ਰੂਪਨਗਰ ਸ਼ਾਮਲ ਸਨ।
ਇਸ ਮੌਕੇ ਡਾ. ਰਾਜੇਸ਼ ਕੁਮਾਰ ਰਾਹੇਜਾ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਚੈੱਕਿਗ/ ਸੈਪਲਿੰਗ ਦੌਰਾਨ ਚੈੱਕ ਕੀਤਾ ਜਾ ਰਿਹਾ ਹੈ ਕਿ ਕੋਈ ਵੀ ਦੁਕਾਨਦਾਰ ਕਿਸੇ ਵੀ ਪ੍ਰਕਾਰ ਦੀ ਡੁਪਲੀਕੇਟ/ ਘਟੀਆ ਖੇਤੀ ਸਮੱਗਰੀ ਕਿਸਾਨਾਂ ਨੂੰ ਤੇ ਨਹੀ ਵੇਚ ਰਿਹਾ ਹੈ, ਅਗਰ ਕੋਈ ਵੀ ਦੁਕਾਨਦਾਰ ਵੱਲੋ ਅਜਿਹੀ ਅਣਗਹਿਲੀ ਕੀਤੀ ਜਾ ਰਹੀ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਾਰੇ ਡੀਲਰਾਂ ਨੂੰ ਸਖਤ ਹਦਾਇਤ ਕੀਤੀ ਕਿ ਕਿਸੇ ਵੀ ਪ੍ਰਕਾਰ ਦੀ ਖੇਤੀ ਸਮੱਗਰੀ ਖ੍ਰੀਦਣ/ ਵੇਚਣ ਤੋਂ ਪਹਿਲਾਂ ਸਾਰੇ ਦਸਤਾਵੇਜ਼ ਮੁਕੰਮਲ ਕਰਵਾਏ ਜਾਣ। ਬਿਨਾਂ ਲਾਇਸੈਂਸ/ ਅਡੀਸ਼ਨ/ ਬਿੱਲ ਤੋਂ ਖੇਤੀ ਸਮੱਗਰੀ ਆਪਣੀ ਦੁਕਾਨ ਤੇ ਰੱਖਕੇ ਨਾ ਵੇਚੀ ਜਾਵੇ।
ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਨੇ ਕਿਹਾ ਕਿ ਸਾਰੇ ਦੁਕਾਨਦਾਰ ਆਪਣੀ ਦੁਕਾਨ ਤੇ ਖਾਦ ਅਤੇ ਬੀਜ ਦੇ ਸਟਾਕ ਅਤੇ ਰੇਟ ਦੀ ਲਿਸਟ ਡਿਸਪਲੇਅ ਕਰਨ ਤਾਂ ਜੋ ਕਿਸਾਨਾਂ ਨੂੰ ਸਟਾਕ ਅਤੇ ਰੇਟ ਬਾਰੇ ਸਹੀ ਜਾਣਕਾਰੀ ਹੋ ਸਕੇ, ਕਿਸੇ ਵੀ ਕਿਸਾਨ ਨੂੰ ਖਾਦ ਦੇ ਨਾਲ ਕੋਈ ਖੇਤੀ ਰਸਾਇਣ ਦੀ ਟੈਗਿੰਗ ਨਾ ਕੀਤੀ ਜਾਵੇ।
ਇਸ ਮੌਕੇ ਉਨ੍ਹਾਂ ਮਨਪ੍ਰੀਤ ਫਰਟੀਲਾਈਜ਼ਰ ਅਤੇ ਪੈਸਟੀਸਾਈਡ, ਸੋਹੀ ਖੇਤੀ ਸੇਵਾ ਸੈਂਟਰ ਡਕਾਲਾ, ਨਿਊ ਖੰਨਾ ਪੈਸਟੀਸਾਈਡ ਨੰਗਲ, ਭਨੁਪਲੀ, ਗੰਗੂਵਾਲ,ਭਰਤਗੜ੍ਹ, ਬੁੰਗਾ ਸਾਹਿਬ ਅਤੇ ਅਨਾਜ ਮੰਡੀ ਰੂਪਨਗਰ ਦੇ ਦੁਕਾਨਦਾਰ ਦੀ ਚੈਕਿੰਗ ਅਤੇ ਸੈਪਲਿੰਗ ਕੀਤੀ।







