ਫੈਕਟ ਸਮਾਚਾਰ ਸੇਵਾ
ਫ਼ਰੀਦਕੋਟ, ਨਵੰਬਰ 23
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚੋਂ ਮੋਬਾਈਲਾਂ ਦੀ ਬਰਾਮਦਗੀ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਵਲੋਂ ਤਲਾਸ਼ੀ ਦੌਰਾਨ ਇਕ ਵਾਰ ਫਿਰ 19 ਮੋਬਾਈਲ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿਚੋਂ 5 ਹਵਾਲਾਤੀਆਂ ਤੋਂ 6 ਮੋਬਾਈਲ ਬਰਾਮਦ ਹੋਏ ਹਨ, ਜਦੋਂ ਕਿ 13 ਮੋਬਾਈਲ ਲਾਵਾਰਿਸ ਹਾਲਤ ‘ਚ ਮਿਲੇ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਥਾਣਾ ਸਿਟੀ ‘ਚ 5 ਹਵਾਲਾਤੀਆਂ ਸਮੇਤ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।







