ਫਿਰੋਜ਼ਪੁਰ ਬਾਰਡਰ ਨੇੜੇ BSF ਨੇ 14 ਪੈਕੇਟ ਹੈਰੋਇਨ ਕੀਤੀ ਬਰਾਮਦ

ਫੈਕਟ ਸਮਾਚਾਰ ਸੇਵਾ

ਫ਼ਿਰੋਜ਼ਪੁਰ, ਜੂਨ 21

ਪੰਜਾਬ ਵਿੱਚ ਸੀਮਾ ਸੁਰੱਖਿਆ ਬਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਕੌਮਾਂਤਰੀ ਸਰਹੱਦ ਨੇੜੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਕੋਲੋਂ ਹੈਰੋਇਨ ਦੇ 14 ਪੈਕੇਟ ਬਰਾਮਦ ਕੀਤੇ ਹਨ। ਬੀਐਸਐਫ ਦੇ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੱਤੀ। ਹਰ ਪੈਕੇਟ ਵਿਚ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬੀਐਸਐਫ ਵੱਲੋਂ ਕੁੱਲ 1 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਬੀਐਸਐਫ ਅਧਿਕਾਰੀ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਕਰੀਬ 300 ਕਿਲੋਮੀਟਰ ਦੂਰ ਗੰਡੂ ਕਿਲਚਾ ਪਿੰਡ ਵਿੱਚ ਤਲਾਸ਼ੀ ਲੈਣ ਤੋਂ ਬਾਅਦ ਇਹ ਬਰਾਮਦਗੀ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਚੌਕਸ ਜਵਾਨਾਂ ਨੇ ਪਾਕਿਸਤਾਨੀ ਸਮੱਗਲਰਾਂ ਦੇ ਭਾਰਤ ‘ਚ ਨਸ਼ੀਲੇ ਪਦਾਰਥ ਭੇਜਣ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਕੰਡਿਆਲੀ ਤਾਰ ਦੀ ਵਾੜ ਨਾਲ ਸਾਂਝੀ ਹੈ।

Leave a Reply

Your email address will not be published. Required fields are marked *

View in English